Sunday, 11 October 2015

Here I return my Sahib Academy Award: Waryam Sandhu

ਸਾਹਿਤ ਅਕਾਦਮੀ ਇਨਾਮ ਵਾਪਸ ਕਰਦਾ ਹਾਂ
ਮੈਂ ਸਾਰੀ ਉਮਰ ਸਥਾਪਤੀ ਦੇ ਧੱਕੇ ਅਤੇ ਜੁਲਮ ਦੇ ਖ਼ਿਲਾਫ਼ ਲਿਖਿਆ ਅਤੇ ਬੋਲਿਆ ਹੈ। ਇਸਦੀ ਕੀਮਤ ਵੀ ਚੁਕਾਈ ਹੈ। ਕਿਸੇ ਵੀ ਕਿਸਮ ਦਾ ਇਨਾਮ ਪ੍ਰਾਪਤ ਕਰਨਾ ਕਦੀ ਵੀ ਮੇਰੀ ਪਹਿਲ ਨਹੀਂ ਰਿਹਾ। ਕੁਝ ਸਾਹਿਤਕਾਰ ਦੋਸਤਾਂ ਨੇ ਵਧਦੇ ਧਾਰਮਿਕ-ਆਤੰਕ ਅਤੇ ਅਗਾਂਹਵਧੂ ਲੇਖਕਾਂ ਦੇ ਕਤਲਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਆਪਣੇ-ਆਪਣੇ ਸਾਹਿਤ ਅਕਾਦਮੀ ਇਨਾਮ ਵਾਪਸ ਕਰਨ ਦਾ ਐਲਾਨ ਕੀਤਾ ਹੈ। ਭਾਵੇਂ ਮੇਰਾ ਮੰਨਣਾ ਹੈ ਕਿ ਸਰਕਾਰਾਂ ਤੇ ਸਥਾਪਤੀ ਕਦੀ ਵੀ ਦੁੱਧ ਧੋਤੀਆਂ ਨਹੀਂ ਰਹੀਆਂ। ਸਾਨੂੰ ਜਾਂ ਤਾਂ ਇਹ ਇਨਾਮ ਲੈਣੇ ਹੀ ਨਹੀਂ ਸਨ ਚਾਹੀਦੇ। ਜੇ ਲੈ ਲਏ ਸਨ ਤਾਂ ਬੜੇ ਮੁਨਾਸਬ ਮੌਕੇ ਆਏ ਸਨ ਅਜਿਹੇ ਇਨਾਮ ਵਾਪਸ ਕਰਨ ਦੇ। ਇਨਾਮ ਉਦੋਂ ਵੀ ਵਾਪਸ ਕੀਤੇ ਜਾ ਸਕਦੇ ਸਨ, ਜਦੋਂ ਬਲੂ-ਸਟਾਰ ਆਪ੍ਰੇਸ਼ਨ ਹੋਇਆ ਸੀ; ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਪੰਜਾਬ ਵਿਚ ਬੱਸਾਂ ਵਿਚੋਂ ਕੱਢ ਕੇ ਹਿੰਦੂ ਮਾਰੇ ਗਏ ਸਨ, ਗੁਜਰਾਤ ਵਿਚ ਮੁਸਲਮਾਨ ਲੂਹੇ ਗਏ ਸਨ। ਉਂਜ ਵੀ ਮਹਿਜ਼ ਸਾਹਿਤ-ਅਕਾਦਮੀ ਇਨਾਮ ਵਾਪਸ ਕਰਨਾ ਹੀ ਵਿਰੋਧ ਕਰਨ ਦਾ ਇਕੋ-ਇਕ ਤਰੀਕਾ ਨਹੀਂ। ਮੈਂ ਤਾਂ ਵਿਰੋਧ ਦੇ ਸਾਰੇ ਤਰੀਕੇ ਅੱਜ ਵੀ ਵਿਹਾਰਕ ਤੌਰ 'ਤੇ ਵਰਤੋਂ ਵਿਚ ਲਿਆ ਰਿਹਾ ਹਾਂ। ਮੇਰਾ ਇਹ ਵੀ ਸਵਾਲ ਹੈ ਕਿ ਸਾਹਿਤ ਅਕਾਦਮੀ ਇਨਾਮ ਪ੍ਰਾਪਤ ਕਰਨ ਵਾਲੇ ਲੇਖਕ ਤਾਂ ਇਨਾਮ ਵਾਪਸ ਕਰ ਦੇਣਗੇ ਪਰ ਦੂਜੇ ਲੇਖਕ ਤੇ ਜਥੇਬੰਦੀਆਂ ਤਮਾਸ਼ਬੀਨ ਬਣ ਕੇ ਕੀ ਕਰ ਅਤੇ ਵੇਖ ਰਹੇ ਹਨ? ਕੀ ਧਾਰਮਿਕ-ਕੱਟੜਤਾ ਤੇ ਸਰਕਾਰੀ ਆਤੰਕ ਦਾ ਵਿਰੋਧ ਕੇਵਲ ਲੇਖਕਾਂ ਦੇ ਇਨਾਮ ਮੋੜਨ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ ਜਾਂ ਇਸ ਲਈ ਦੇਸ਼ ਦੇ ਸਾਰੇ ਸੁਚੇਤ ਲੇਖਕਾਂ-ਕਲਾਕਾਰਾਂ ਵੱਲੋਂ ਦੇਸ਼ ਭਰ ਵਿਚ ਜਥੇਬੰਦਕ ਵਿਰੋਧ ਦੀ ਮੁਹਿੰਮ ਚਲਾਉਣ ਦੀ ਵੀ ਲੋੜ ਹੈ? ਮੈਂ ਸਦਾ ਆਪਣੇ ਲੋਕਾਂ ਦੀਆਂ ਇਛਾਵਾਂ ਅਤੇ ਭਾਵਨਾਵਾਂ ਦੀ ਕਦਰ ਕੀਤੀ ਹੈ। ਅੱਜ ਮੇਰੇ ਪਾਠਕ ਮੇਰੇ ਕੋਲੋਂ ਇਹ ਉਮੀਦ ਕਰਦੇ ਹਨ ਕਿ ਮੈਨੂੰ ਸਾਹਿਤ ਅਕਾਦਮੀ ਇਨਾਮ ਵਾਪਸ ਕਰ ਦੇਣਾ ਚਾਹੀਦਾ ਹੈ। ਮੈਂ ਉਹਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਆਪਣਾ ਇਨਾਮ ਵਾਪਸ ਕਰਦਾ ਹਾਂ।
ਵਰਿਆਮ ਸਿੰਘ ਸੰਧੂ
416-918-5212

Here I return my Sahib Akademi Award

I have written and spoken against repressive state structure through out my life. I have paid the price too. I never aspired for any award. Some writers have announced to return their Sahit Akademi awards to express their anguish against religion based terrorism and assassinations of progressive writers. I firmly believe that governments never have clean record on such issues. We should have never accepted these awards. Even if we had accepted these awards; there were many occasions when we should have returned them back.  We should have returned these awards when operation Blue Star was launched; when Sikh carnage happened in Delhi and other cities; when Hindu passengers were dragged out of busses and shot point blank; and when Muslims were massacred in Gujarat.

Still I feel that returning the Sahit Akademi awards is not the only way to protest. I exercise all methods of protest in my day-to-day life. I have a question that Sahit Akademi awardees can register their protest by returning their awards but what are rest of the writers and literary societies doing? Have they decided to be bystanders? Should we reduce the resistance against growing religious terror and state oppression to these symbolic gestures or we need to organize writers and artists? I have always valued people’s wishes and feelings. My readers expect me to return Sahit Akademi award. As respect to their feelings I return this award.

Waryam Singh Sandhu

416-918-5212

(The author have authorized the translation by Daljit Ami)

No comments:

Post a Comment